On the Occasion on Prakash Purab Dhan Dhan Sri Guru Teg Bhadur JI MAHAN NAGAR KIRTAN DARBAR SAHIB AMRITSAR
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ 04 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼-ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ। ਅਰਦਾਸ ਉਪਰੰਤ ਆਰੰਭ ਹੋਏ ਨਗਰ ਕੀਰਤਨ ਦੌਰਾਨ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ‘ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਨਿਭਾਈ। ਇਹ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਸਰਾਂ ਤੋਂ ਚੌਂਕ ਪਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੋਨੀ, ਹਵੇਲੀ ਅਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਕਣਕ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀ ਦਾਸ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਉੜੀ ਬਜ਼ਾਰ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਪੁੱਜਾ।
Comments
Post a Comment